Profile cover photo
Profile photo
Listen Gurbani TV
39 followers -
Hukamnama Sahib and Katha
Hukamnama Sahib and Katha

39 followers
About
Posts

Post has attachment
Katha Hukamnama Sri Harmandir Sahib Ji - November 17th, 2016 Ang 668
[THURSDAY], 3rd Maghar (Samvat 548 Nanakshah)
Kathawachak: Singh Sahib Giani Jagtar Singh Ji

www.listengurbani.com
Add a comment...

Post has attachment
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 17.11.2016, ਵੀਰਵਾਰ, ੩ ਮੱਘਰ (ਸੰਮਤ ੫੪੮ ਨਾਨਕਸ਼ਾਹੀ)

ਧਨਾਸਰੀ ਮਹਲਾ ੪ ॥
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
(ਅੰਗ: ੬੬੮)

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।1। ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।2। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)।3। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।4।6।

☬ Translation in English :- ☬

DHANAASAREE, FOURTH MEHL:
Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||

Thursday, 3rd Maghar (Samvat 548 Nanakshah) (Ang: 668)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
Add a comment...

Post has attachment
Katha Hukamnama Sri Harmandir Sahib Ji - November 16th, 2016 Ang 670
[WEDNESDAY], 2nd Maghar (Samvat 548 Nanakshah)
Kathawachak: Singh Sahib Giani Jagtar Singh Ji

www.listengurbani.com
Add a comment...

Post has attachment
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 16.11.2016, ਬੁੱਧਵਾਰ, ੨ ਮੱਘਰ (ਸੰਮਤ ੫੪੮ ਨਾਨਕਸ਼ਾਹੀ)

ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
(ਅੰਗ: ੬੭੦)

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ? ।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੭।੧੩।

☬ Translation in English :- ☬

DHANAASAREE, FOURTH MEHL:
O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ||

Wednesday, 2nd Maghar (Samvat 548 Nanakshahi) (Ang: 670)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
Add a comment...

Post has attachment
Katha Hukamnama Sri Harmandir Sahib Ji - November 15th, 2016 Ang 753
[TUESDAY], 1st Maghar (Samvat 548 Nanakshah)
Kathawachak: Singh Sahib Giani Balwinder Singh Ji

www.listengurbani.com
Add a comment...

Post has attachment
ਸਂਗਰਾਦ ਹੁੱਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਮੱਘਰ ਮਹਿਨਾ -15.11. 2016, ਮੰਗਲਵਾਰ, ੧ ਮੱਘਰ (ਸੰਮਤ ੫੪੮ ਨਾਨਕਸ਼ਾਹੀ)

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥
(ਅੰਗ ੧੩੫)

☬ ਪੰਜਾਬੀ ਵਿੱਚ ਵਿਆਖਿਆ :- ☬

ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ।ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ।ਸਤ-ਸੰਗੀ ਸਹੇਲੀਆਂ ਦੀ ਸੰਗਤ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ।ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ।ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ।ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ (ਵਿਕਾਰਾਂ ਦੇ ਹੱਲੇ ਵਲੋਂ) ਸਦਾ ਸੁਚੇਤ ਦਿੱਸਦੀਆਂ ਹਨ (ਵਿਕਾਰ ਉਹਨਾਂ ਉਤੇ ਚੋਟ ਨਹੀਂ ਕਰ ਸਕਦੇ, ਕਿਉਂਕਿ)ਪਰਮਾਤਮਾ ਦੇ ਗੁਣਾਨੁਵਾਦ ਉਹਨਾਂ ਦੇ ਹਿਰਦੇ ਵਿਚ ਪ੍ਰੋਤੇ ਰਹਿੰਦੇ ਹਨ, ਜਿਵੇਂ ਹੀਰੇ ਜਵਾਹਰ ਤੇ ਲਾਲਾਂ ਦਾ ਗਲ ਵਿਚ ਪਾਇਆ ਹੁੰਦਾ ਹੈ।ਨਾਨਕ ਉਹਨਾਂ ਸਤਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜੋ ਪ੍ਰਭੂ ਦੇ ਦਰ ਤੇ ਪਏ ਰਹਿੰਦੇ ਹਨ ਜੋ ਪ੍ਰਭੂ ਦੀ ਸਰਨ ਵਿਚ ਰਹਿੰਦੇ ਹਨ।ਮੱਘਰ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮੁੜ ਜਨਮ ਮਰਨ ਦਾ ਗੇੜ ਨਹੀਂ ਵਾਪਰਦਾ ॥੧੦॥

☬ Translation in English:- ☬

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:
In the month of Maghar, those who sit with their Beloved Husband Lord are beautiful. How can their glory be measured? Their Lord and Master blends them with Himself. Their bodies and minds blossom forth in the Lord; they have the companionship of the Holy Saints. Those who lack the Company of the Holy, remain all alone. Their pain never departs, and they fall into the grip of the Messenger of Death. Those who have ravished and enjoyed their God, are seen to be continually exalted and uplifted. They wear the Necklace of the jewels, emeralds and rubies of the Lords Name. Nanak seeks the dust of the feet of those who take to the Sanctuary of the Lords Door. Those who worship and adore God in Maghar, do not suffer the cycle of reincarnation ever again. || 10 ||

Tuesday, 1st Maghar (Samvat 548 Nanakshahi) (Ang: 135)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
Add a comment...

Post has attachment
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 15.11.2016, ਮੰਗਲਵਾਰ, ੧ ਮੱਘਰ (ਸੰਮਤ ੫੪੮ ਨਾਨਕਸ਼ਾਹੀ)

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ
ੴਸਤਿਗੁਰ ਪ੍ਰਸਾਦਿ ॥
ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥ ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥੁ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥ ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥ ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥ ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥
(ਅੰਗ: ੭੫੩)

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ । ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ । ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ । ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ) । ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ।੧।ਰਹਾਉ। ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਗੁਰੂ ਦੇ ਸ਼ਬਦ ਨੂੰ ਗਾਂਦਾ ਰਹਿੰਦਾ ਹੈ, ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ । ਉਸ ਮਨੁੱਖ ਦੀ ਜਿੰਦ ਉਸ ਦਾ ਸਰੀਰ ਗੁਰੂ ਦੀ ਬਰਕਤਿ ਨਾਲ ਨਵਾਂ ਆਤਮਕ ਜਨਮ ਲੈਂਦਾ ਹੈ, ਗੁਰੂ ਦੀ ਸਰਨ ਪੈ ਕੇ ਉਹ ਆਪਣੇ ਸਾਰੇ ਕੰਮ ਸਵਾਰ ਲੈਂਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ, ਉਹ ਸਦਾ ਅੰਨ੍ਹਿਆਂ ਵਾਲਾ ਕੰਮ ਹੀ ਕਰਦਾ ਰਹਿੰਦਾ ਹੈ, ਜਗਤ ਵਿਚ ਉਹ ਉਹੀ ਖੱਟੀ ਖੱਟਦਾ ਹੈ ਜੇਹੜੀ ਉਸ ਦੇ ਆਤਮਕ ਜੀਵਨ ਵਾਸਤੇ ਜ਼ਹਿਰ ਬਣ ਜਾਂਦੀ ਹੈ । ਪਿਆਰੇ ਗੁਰੂ ਦੀ ਸਰਨ ਤੋਂ ਬਿਨਾ ਉਹ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਸਦਾ ਦੁੱਖ ਸਹਾਰਦਾ ਰਹਿੰਦਾ ਹੈ ।੨।ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਭਗਤ ਬਣ ਜਾਂਦਾ ਹੈ । ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ), ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ । ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ । (ਉਸ ਨੂੰ ਯਕੀਨ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਸਭ ਦਾਤਾਂ ਦੇਣ ਵਾਲਾ ਹੈ, ਪਰਮਾਤਮਾ ਦੀ ਬਖ਼ਸ਼ਸ਼ ਅਟੱਲ ਹੈ । ਉਹ ਮਨੁੱਖ (ਹੋਰਨਾਂ ਨੂੰ ਭੀ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਾਂਦਾ ਰਹਿੰਦਾ ਹੈ ।੩। ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ਉਹ (ਨਾਮ ਸਿਮਰਨ ਦੀ) ਮੇਹਨਤ ਕਰਦਾ ਹੈ, (ਨਾਮ-ਧਨ) ਖੱਟਦਾ ਹੈ, ਤੇ, (ਹੋਰਨਾਂ ਨੂੰ ਭੀ) ਨਾਮ ਜਪਾਂਦਾ ਹੈ । ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀਜ ਕੇ ਉਹ ਮਨੁੱਖ ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ । ਗੁਰੂ ਦੇ ਦਰ ਤੇ ਰਹਿ ਕੇ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦਾ ਹੈ । ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਹੀ ਝੂਠ ਬੋਲਦਾ ਹੈ, (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਮਾਇਆ ਦੇ ਮੋਹ ਦਾ) ਜ਼ਹਿਰ ਬੀਜਦਾ ਹੈ, ਤੇ ਉਹੀ ਜ਼ਹਿਰ ਖਾਂਦਾ ਹੈ (ਉਸੇ ਜ਼ਹਿਰ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਈ ਰੱਖਦਾ ਹੈ) । ਉਹ ਮਨੁੱਖ ਆਤਮਕ ਮੌਤ ਦੀਆਂ ਫਾਹੀਆਂ ਵਿਚ ਬੱਝਾ ਰਹਿੰਦਾ ਹੈ, ਤ੍ਰਿਸ਼ਨਾ ਦੀ ਅੱਗ ਨਾਲ ਸੜਿਆ ਰਹਿੰਦਾ ਹੈ । (ਇਸ ਬਿਪਤਾ ਵਿਚੋਂ ਉਸ ਨੂੰ) ਗੁਰੂ ਤੋਂ ਬਿਨਾ ਹੋਰ ਕੋਈ ਛਡਾ ਨਹੀਂ ਸਕਦਾ ।੪।ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ ਉਸ ਨੂੰ ਪ੍ਰਭੂ ਆਪ ਇਹ ਸੂਝ ਬਖ਼ਸ਼ਦਾ ਹੈ ਕਿ ਜਿਸ ਸੱਚੇ ਸਰੋਵਰ ਵਿਚ ਇਸ਼ਨਾਨ ਕਰਨਾ ਚਾਹੀਦਾ ਹੈ ਉਹ ਸਦਾ ਕਾਇਮ ਰਹਿਣ ਵਾਲਾ ਤੀਰਥ (ਗੁਰੂ ਦਾ ਸ਼ਬਦ ਹੀ ਹੈ) ਗੁਰੂ ਦੇ ਸ਼ਬਦ ਵਿਚ (ਹੀ ਪ੍ਰਭੂ ਉਸ ਨੂੰ) ਅਠਾਹਠ ਤੀਰਥ ਵਿਖਾ ਦੇਂਦਾ ਹੈ (ਅਤੇ ਵਿਖਾ ਦੇਂਦਾ ਹੈ ਕਿ) ਉਸ (ਗੁਰੂ-ਸ਼ਬਦ-ਤੀਰਥ) ਵਿਚ ਨ੍ਹਾਤਿਆਂ (ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ । (ਉਸ ਮਨੁੱਖ ਨੂੰ ਯਕੀਨ ਬਣ ਜਾਂਦਾ ਹੈ ਕਿ) ਗੁਰੂ ਦਾ ਸ਼ਬਦ ਹੀ ਸਦਾ ਕਾਇਮ ਰਹਿਣ ਵਾਲਾ ਅਤੇ ਪਵਿਤ੍ਰ ਤੀਰਥ ਹੈ (ਉਸ ਵਿਚ ਇਸ਼ਨਾਨ ਕੀਤਿਆਂ ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਉਹ ਤੀਰਥ) ਮੈਲ ਨਹੀਂ ਚੰਬੋੜਦਾ । ਉਹ ਮਨੁੱਖ ਪੂਰੇ ਗੁਰੂ ਪਾਸੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪ੍ਰਾਪਤ ਕਰ ਲੈਂਦਾ ਹੈ ।੫। ਪਰ, ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਪੈਂਦਾ, ਉਹ (ਮਨੁੱਖ) ਖੋਟੀ ਮਤਿ ਦੇ ਕਾਰਨ ਇਹ ਨਹੀਂ ਆਖ ਸਕਦਾ ਕਿ ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਉਸ ਪ੍ਰਭੂ ਦਾ ਹੀ ਦਿੱਤਾ ਹੋਇਆ ਹੈ । ਜਦੋਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ (ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ ਮਨ) ਪਵਿਤ੍ਰ ਹੋ ਜਾਂਦਾ ਹੈ (ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਗੁਰੂ ਦੇ ਉਪਦੇਸ਼ ਦਾ ਆਨੰਦ ਮਾਣਦਾ ਹੈ, (ਗੁਰੂ ਦਾ ਉਪਦੇਸ਼ ਉਸ ਦੇ ਅੰਦਰੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦਾ ਹੈ । ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਆਤਮਕ ਅਡੋਲਤਾ ਵਿਚ ਮਸਤ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਹੀ ਲੀਨ ਰਹਿੰਦਾ ਹੈ ।੬।ਜੇਹੜਾ ਮਨੁੱਖ ਪਿਆਰੇ ਗੁਰੂ ਦੇ ਪ੍ਰੇਮ ਵਿਚ ਟਿਕਿਆ ਰਹਿੰਦਾ ਹੈ, ਉਹ ਇਹ ਗੱਲ ਸਮਝ ਲੈਂਦਾ ਹੈ ਕਿ ਪਰਮਾਤਮਾ ਦਾ ਨਾਮ ਹੀ ਸੱਚਾ ਸਾਥੀ ਹੈ । ਉਹ ਮਨੁੱਖ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ-ਸਾਲਾਹ ਗੁਰੂ ਪਾਸੋਂ ਪ੍ਰਾਪਤ ਕਰ ਲੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਕਰਨ ਲੱਗ ਪੈਂਦਾ ਹੈ । ਕੋਈ ਵਿਰਲਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਇਹ ਵਿਚਾਰ ਕਰਦਾ ਹੈ ਕਿ ਸਾਰੀ ਸ੍ਰਿਸ਼ਟੀ ਵਿਚ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਹੀ ਵੱਸਦਾ ਹੈ । (ਅਜੇਹੇ ਮਨੁੱਖ ਨੂੰ) ਜਦੋਂ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ, ਤਾਂ ਉਸ ਉਤੇ ਬਖ਼ਸ਼ਸ਼ ਕਰਦਾ ਹੈ, ਸਦਾ-ਥਿਰ ਰਹਿਣ ਵਾਲੀ ਆਪਣੀ ਭਗਤੀ ਦੇ ਕੇ ਉਸ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ ।੭। ਹੇ ਭਾਈ! ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ ਸਮਝਦਾ ਹੈ ਕਿ ਹਰ ਥਾਂ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਕੰਮ ਕਰ ਰਿਹਾ ਹੈ । ਜਗਤ ਵਿਚ ਜੰਮਣਾ ਮਰਨਾ ਭੀ ਉਸੇ ਦੇ ਹੁਕਮ ਵਿਚ ਚੱਲ ਰਿਹਾ ਹੈ । ਗੁਰੂ ਦੀ ਸਰਨ ਪੈਣ ਵਾਲਾ ਉਹ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ । ਜਦੋਂ ਉਹ ਮਨੁੱਖ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰਦਾ ਹੈ ਤਾਂ ਉਹ ਗੁਰੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਫਿਰ ਉਹ ਜੇਹੜੀ ਮੁਰਾਦ ਮੰਗਦਾ ਹੈ ਉਹੀ ਹਾਸਲ ਕਰ ਲੈਂਦਾ ਹੈ । ਹੇ ਨਾਨਕ! (ਆਖ—) ਜੇਹੜਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦਾ ਹੈ, ਉਸ ਦਾ ਆਤਮਕ ਜੀਵਨ ਦਾ ਸਾਰਾ ਸਰਮਾਇਆ ਬਚਿਆ ਰਹਿੰਦਾ ਹੈ ।੮।੧।

☬ Translation in English:- ☬

RAAG SOOHEE, THIRD MEHL, FIRST HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:
Everything comes from the Naam, the Name of the Lord; without the True Guru, the Naam is not experienced. The Word of the Guru’s Shabad is the sweetest and most sublime essence, but without tasting it, its flavor cannot be experienced. He wastes this human life in exchange for a mere shell; he does not understand his own self. But, if he becomes Gurmukh, then he comes to know the One Lord, and the disease of egotism does not afflict him. || 1 || I am a sacrifice to my Guru, who has lovingly attached me to the True Lord. Concentrating on the Word of the Shabad, the soul is illumined and enlightened. I remain absorbed in celestial ecstasy. || 1 || Pause || The Gurmukh sings the Praises of the Lord; the Gurmukh understands. The Gurmukh contemplates the Word of the Shabad. Body and soul are totally rejuvenated through the Guru; the Gurmukh’s affairs are resolved in his favor. The blind self-willed manmukh acts blindly, and earns only poison in this world. Enticed by Maya, he suffers in constant pain, without the most Beloved Guru. || 2 || He alone is a selfless servant, who serves the True Guru, and walks in harmony with the True Guru’s Will. The True Shabad, the Word of God, is the True Praise of God; enshrine the True Lord within your mind. The Gurmukh speaks the True Word of Gurbani, and egotism departs from within. He Himself is the Giver, and True are His actions. He proclaims the True Word of the Shabad. || 3 || The Gurmukh works, and the Gurmukh earns; the Gurmukh inspires others to chant the Naam. He is forever unattached, imbued with the Love of the True Lord, intuitively in harmony with the Guru. The self-willed manmukh always tells lies; he plants the seeds of poison, and eats only poison. He is bound and gagged by the Messenger of Death, and burnt in the fire of desire; who can save him, except the Guru? || 4 || True is that place of pilgrimage, where one bathes in the pool of Truth, and achieves self-realization as Gurmukh. The Gurmukh understands his own self. The Lord has shown that the Word of the Guru’s Shabad is the sixty-eight sacred shrines of pilgrimage; bathing in it, filth is washed away. True and Immaculate is the True Word of His Shabad; no filth touches or clings to Him. True Praise, True Devotional Praise, is obtained from the Perfect Guru. || 5 || Body, mind, everything belongs to the Lord; but the evil-minded ones cannot even say this. If such is the Hukam of the Lord’s Command, then one becomes pure and spotless, and the ego is taken away from within. I have intuitively tasted the Guru’s Teachings, and the fire of my desire has been quenched. Attuned to the Word of the Guru’s Shabad, one is naturally intoxicated, merging imperceptibly into the Lord. || 6 || The Name of the Lord is known as True, through the Love of the Beloved Guru. True Glorious Greatness is obtained from the Guru, through the Beloved True Name. The One True Lord is permeating and pervading among all; how rare is the one who contemplates this. The Lord Himself unites us in Union, and forgives us; He embellishes us with true devotional worship. || 7 || All is Truth; Truth, and Truth alone is pervading; how rare is the Gurmukh who knows this. Birth and death occur by the Hukam of His Command; the Gurmukh understands his own self. He meditates on the Naam, the Name of the Lord, and so pleases the True Guru. He receives whatever rewards he desires. O Nanak, one who eradicates self-conceit from within, has everything. || 8 || 1 ||

Tuesday, 1st Maghar (Samvat 548 Nanakshahi) (Ang: 753)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
Add a comment...

Post has attachment
Katha Hukamnama Sri Harmandir Sahib Ji - November 14th, 2016 Ang 683
[MONDAY], 30th Katak (Samvat 548 Nanakshah)
Kathawachak: Singh Sahib Giani Gurminder Singh Ji

www.listengurbani.com
Add a comment...

Post has attachment
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 14.11.2016, ਸੋਮਵਾਰ, ੩੦ ਕੱਤਕ (ਸੰਮਤ ੫੪੮ ਨਾਨਕਸ਼ਾਹੀ)

ਧਨਾਸਰੀ ਮਹਲਾ ੫ ॥
ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ ਨਾਮੁ ਗੋਬਿੰਦ ਕਾ ਸਦਾ ਲੀਜੈ ॥ ਮਿਟਹਿ ਕਮਾਣੇ ਪਾਪ ਚਿਰਾਣੇ ਸਾਧਸੰਗਤਿ ਮਿਲਿ ਮੁਆ ਜੀਜੈ ॥੧॥ ਰਹਾਉ ॥ ਰਾਜ ਜੋਬਨ ਬਿਸਰੰਤ ਹਰਿ ਮਾਇਆ ਮਹਾ ਦੁਖੁ ਏਹੁ ਮਹਾਂਤ ਕਹੈ ॥ ਆਸ ਪਿਆਸ ਰਮਣ ਹਰਿ ਕੀਰਤਨ ਏਹੁ ਪਦਾਰਥੁ ਭਾਗਵੰਤੁ ਲਹੈ ॥੧॥ ਸਰਣਿ ਸਮਰਥ ਅਕਥ ਅਗੋਚਰਾ ਪਤਿਤ ਉਧਾਰਣ ਨਾਮੁ ਤੇਰਾ ॥ ਅੰਤਰਜਾਮੀ ਨਾਨਕ ਕੇ ਸੁਆਮੀ ਸਰਬਤ ਪੂਰਨ ਠਾਕੁਰੁ ਮੇਰਾ ॥੨॥੨॥੫੪॥
(ਅੰਗ: ੬੮੩)

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ। ਸਿਮਰਨ ਇਸ ਲੋਕ ਵਿਚ ਪਰਲੋਕ ਵਿਚ ਸਦਾ ਹੀ ਸੁਖ ਦੇਣ ਵਾਲਾ ਹੈ (ਸਿਮਰਨ ਦੀ ਬਰਕਤਿ ਨਾਲ) ਚਿਰਾਂ ਦੇ ਕੀਤੇ ਹੋਏ ਪਾਪ ਮਿਟ ਜਾਂਦੇ ਹਨ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ (ਸਿਮਰਨ ਕਰਨ ਨਾਲ) ਆਤਮਕ ਮੌਤੇ ਮਰਿਆ ਹੋਇਆ ਮਨੁੱਖ ਮੁੜ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ।੧।ਰਹਾਉ। ਹੇ ਭਾਈ! ਰਾਜ ਅਤੇ ਜਵਾਨੀ (ਦੇ ਹੁਲਾਰੇ) ਪਰਮਾਤਮਾ ਦਾ ਨਾਮ ਭੁਲਾ ਦੇਂਦੇ ਹਨ! ਮਾਇਆ ਦਾ ਮੋਹ ਵੱਡਾ ਦੁੱਖ (ਦਾ ਮੂਲ) ਹੈ-ਇਹ ਗੱਲ ਮਹਾ ਪੁਰਖ ਦੱਸਦੇ ਹਨ। ਪਰਮਾਤਮਾ ਦੇ ਨਾਮ ਦੇ ਸਿਮਰਨ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਆਸ ਅਤੇ ਤਾਂਘ-ਇਹ ਕੀਮਤੀ ਚੀਜ਼ ਕੋਈ ਵਿਰਲਾ ਭਾਗਾਂ ਵਾਲਾ ਮਨੁੱਖ ਪ੍ਰਾਪਤ ਕਰਦਾ ਹੈ।੧। ਹੇ ਸ਼ਰਨ ਆਏ ਦੀ ਸਹਾਇਤਾ ਕਰਨ ਜੋਗੇ! ਹੇ ਅਕੱਥ! ਹੇ ਅਗੋਚਰ! ਹੇ ਅੰਤਰਜਾਮੀ! ਹੇ ਨਾਨਕ ਦੇ ਮਾਲਕ! ਤੇਰਾ ਨਾਮ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾ ਲੈਣ ਵਾਲਾ ਹੈ। ਹੇ ਭਾਈ! ਮੇਰਾ ਮਾਲਕ-ਪ੍ਰਭੂ ਸਭ ਥਾਈਂ ਵਿਆਪਕ ਹੈ।੨।੨।੫੮।

☬ Translation in English:- ☬

DHANAASAREE, FIFTH MEHL:
Peace in this world, peace in the next world and peace forever, remembering Him in meditation. Chant forever the Name of the Lord of the Universe. The sins of past lives are erased, by joining the Saadh Sangat, the Company of the Holy; new life is infused into the dead. || 1 || Pause || In power, youth and Maya, the Lord is forgotten; this is the greatest tragedy — so say the spiritual sages. Hope and desire to sing the Kirtan of the Lord’s Praises — this is the treasure of the most fortunate devotees. || 1 || O Lord of Sanctuary, all-powerful, imperceptible and unfathomable — Your Name is the Purifier of sinners. The Inner-knower, the Lord and Master of Nanak is totally pervading and permeating everywhere; He is my Lord and Master. || 2 || 2 || 54 ||

Monday, 30th Katak (Samvat 548 Nanakshahi) (Ang:683)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
Add a comment...

Post has attachment
ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
13.11.2016, ਐਤਵਾਰ, ੨੯ ਕੱਤਕ (ਸੰਮਤ ੫੪੮ ਨਾਨਕਸ਼ਾਹੀ)

ਧਨਾਸਰੀ ਮਹਲਾ ੧ ॥
ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥
(ਅੰਗ: ੬੮੬)

☬ ਪੰਜਾਬੀ ਵਿੱਚ ਵਿਆਖਿਆ :- ☬

ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ । ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ । ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ । ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ ।੧।ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ । (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ ।੧।ਰਹਾਉ।ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ ।ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ) । ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ ।ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ, ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ), ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ ।੩।ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ । ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ ।੪।ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ । (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ । ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ ।੫।ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ), ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ? ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ ।੬।ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ਜੋ ਅੱਖ ਝਮਕਣ ਦੇ ਸਮੇ ਵਿਚ ਕ੍ਰੋੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ ।੭।ਹੇ ਨਾਨਕ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ—ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤਿ-ਸਾਲਾਹ ਕਰਾਂ? ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ ।ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ ।੮।੨।

☬ Translation in English :- ☬

DHANAASAREE, FIRST MEHL:
That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord is in His slave. Wherever I look, I see none other than the Lord. || 1 || The Gurmukhs worship the Lord, and find His celestial home. Without meeting the Guru, they die, and come and go in reincarnation. || 1 || Pause || So make Him your Guru, who implants the Truth within you, who leads you to speak the Unspoken Speech, and who merges you in the Word of the Shabad. God’s people have no other work to do; they love the True Lord and Master, and they love the Truth. || 2 || The mind is in the body, and the True Lord is in the mind. Merging into the True Lord, one is absorbed into Truth. God’s servant bows at His feet. Meeting the True Guru, one meets with the Lord. || 3 || He Himself watches over us, and He Himself makes us see. He is not pleased by stubborn-mindedness, nor by various religious robes. He fashioned the body-vessels, and infused the Ambrosial Nectar into them; God’s Mind is pleased only by loving devotional worship. || 4 || Reading and studying, one becomes confused, and suffers punishment. By great cleverness, one is consigned to coming and going in reincarnation. One who chants the Naam, the Name of the Lord, and eats the food of the Fear of God becomes Gurmukh, the Lord’s servant, and remains absorbed in the Lord. || 5 || He worships stones, dwells at sacred shrines of pilgrimage and in the jungles, wanders, roams around and becomes a renunciate. But his mind is still filthy — how can he become pure? One who meets the True Lord obtains honor. || 6 || One who embodies good conduct and contemplative meditation, his mind abides in intuitive poise and contentment, since the beginning of time, and throughout the ages. In the twinkling of an eye, he saves millions. Have mercy on me, O my Beloved, and let me meet the Guru. || 7 || Unto whom, O God, should I praise You? Without You, there is no other at all. As it pleases You, keep me under Your Will. Nanak, with intuitive poise and natural love, sings Your Glorious Praises. || 8 || 2 ||

Sunday, 29th Katak (Samvat 548 Nanakshah) (Ang: 686)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
Add a comment...
Wait while more posts are being loaded